ਝੋਟਾ ਇਨਸਾਫ਼ ਮੋਰਚੇ ਵਿਚਾਲੇ ਮਾਨਸਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 4 DSP ਦੇ ਤਬਾਦਲੇ

ਨਿਊਜ਼ ਪੰਜਾਬ

30 ਅਕਤੂਬਰ,2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਇਨਸਾਫ਼ ਮੋਰਚੇ ਵਿਚਾਲੇ ਮਾਨਸਾ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਵਿਭਾਗ ਵੱਲੋਂ ਚਾਰ ਡੀਐਸਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਤਹਿਤ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਦਾ ਨਵਾਂ ਡੀਐਸਪੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਨੂੰ ਬਠਿੰਡਾ ਤੋਂ ਬਦਲ ਕੇ ਸਰਦੂਲਗੜ੍ਹ, ਸਰਬਜੀਤ ਸਿੰਘ ਨੂੰ ਸਪੈਸ਼ਲ ਬ੍ਰਾਂਚ ਬਠਿੰਡਾ ਤੋਂ ਬੁਢਲਾਡਾ ਅਤੇ ਸਿਕੰਦਰ ਸਿੰਘ ਨੂੰ ਬੁਢਲਾਡਾ ਤੋਂ ਲੱਡਾ ਕੋਠੀ ਵਿਖੇ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ 18 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਉਸ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ। ਸੀਬੀਆਈ ਵੱਲੋਂ ਪੀਜੀਆਈ ਚੰਡੀਗੜ੍ਹ ਵਿੱਚ ਪੋਸਟਮਾਰਟਮ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ, ਪਰ ਪਰਿਵਾਰ ਅਤੇ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਅਜੇ ਤੱਕ ਇਸ ‘ਤੇ ਸਹਿਮਤੀ ਨਹੀਂ ਦਿੱਤੀ ਗਈ। ਇਸ ਮਾਮਲੇ ਨੂੰ ਲੈ ਕੇ ਇਨਸਾਫ਼ ਮੋਰਚਾ ਜਾਰੀ ਹੈ।