ਨਿਊਜ਼ ਪੰਜਾਬ
30 ਅਕਤੂਬਰ,2026
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਅੱਜ ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ‘ਓਰਾ ਇੰਡੀਆ ਟੂਰ 2026’ ਕੰਸਰਟ ਨੂੰ ਲੈ ਕੇ ਦਿੱਲੀ ਮੈਟਰੋ ਰੇਲ ਨਿਗਮ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਕੰਸਰਟ ਵਿੱਚ ਲਗਭਗ 70 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਦੀਆਂ ਸੇਵਾਵਾਂ ਸ਼ੁੱਕਰਵਾਰ ਰਾਤ 12 ਵਜੇ ਤੱਕ ਜਾਰੀ ਰਹਿਣਗੀਆਂ। ਹਾਲਾਂਕਿ, ਏਅਰਪੋਰਟ ਐਕਸਪ੍ਰੈੱਸ ਲਾਈਨ ਅਤੇ ਗੁਰੂਗ੍ਰਾਮ ਦੀ ਰੈਪਿਡ ਮੈਟਰੋ ਨੂੰ ਇਸ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਦਰਸ਼ਕਾਂ ਦੀ ਵਾਪਸੀ ਨੂੰ ਆਸਾਨ ਬਣਾਉਣ ਲਈ ਵਾਧੂ ਟ੍ਰੇਨਾਂ ਚਲਾਈਆਂ ਜਾਣਗੀਆਂ ਅਤੇ ਲੋੜ ਪੈਣ ‘ਤੇ ਹੋਰ ਟ੍ਰੇਨਾਂ ਵੀ ਤਿਆਰ ਰੱਖੀਆਂ ਜਾਣਗੀਆਂ। ਇਸ ਤੋਂ ਇਲਾਵਾ ਜੇਐੱਲਐੱਨ ਸਟੇਡੀਅਮ ਮੈਟਰੋ ਸਟੇਸ਼ਨ ਸਮੇਤ ਮੁੱਖ ਇੰਟਰਚੇਂਜ ਸਟੇਸ਼ਨਾਂ ‘ਤੇ ਵਾਧੂ ਸਟਾਫ਼ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਯਾਤਰੀਆਂ ਦੀ ਸਹੂਲਤ ਲਈ ਮੈਟਰੋ ਸਾਰਥੀ ਐਪ ਰਾਹੀਂ ਕਿਊਆਰ ਟਿਕਟ ਖਰੀਦਣ ਦੀ ਸਮਾਂ ਸੀਮਾ ਵੀ ਇੱਕ ਘੰਟਾ ਵਧਾਈ ਜਾਵੇਗੀ।
