ਨਿਊਜ਼ ਪੰਜਾਬ
30 ਅਕਤੂਬਰ,2026
ਉੱਤਰੀ ਬੋਸਨੀਆ-ਹਰਜ਼ੇਗੋਵਿਨਾ ਵਿੱਚ ਇੱਕ ਦਰਦਨਾਕ ਹੈਲੀਕਾਪਟਰ ਹਾਦਸਾ ਵਾਪਰਿਆ ਹੈ। ਬ੍ਰੈਕੋ ਸ਼ਹਿਰ ਨੇੜੇ ਯੂਰਪੀਅਨ ਯੂਨੀਅਨ ਦੇ ਸ਼ਾਂਤੀ ਮਿਸ਼ਨ (EUFOR) ਨਾਲ ਜੁੜਿਆ ਇਤਾਲਵੀ CH-47 ਚਿਨੂਕ ਹੈਲੀਕਾਪਟਰ ਰੁਟੀਨ ਸਿਖਲਾਈ ਅਭਿਆਸ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ 4 ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ 11 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। EUFOR ਮੁਤਾਬਕ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕੋਈ ਵੀ ਸਥਾਨਕ ਨਾਗਰਿਕ ਪ੍ਰਭਾਵਿਤ ਨਹੀਂ ਹੋਇਆ ਅਤੇ ਨਾ ਹੀ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
