ਨਿਊਜ਼ ਪੰਜਾਬ
31 ਅਕਤੂਬਰ,2026
ਬੰਗਲੁਰੂ ਦੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਵਾਪਰੇ ਦਰਦਨਾਕ ਹਾਦਸੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹਲਾਸੁਰੂ ਸਥਿਤ ਕੋਨਰਾਡ ਹੋਟਲ ਦੇ ਸਵੀਮਿੰਗ ਪੂਲ ਵਿੱਚ ਕਰੰਟ ਲੱਗਣ ਕਾਰਨ ਜਰਮਨੀ ਅਤੇ ਸਲੋਵਾਕੀਆ ਦੇ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ। ਦੋਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਅਮਰੀਕੀ ਨਾਗਰਿਕ ਅਤੇ ਹੋਟਲ ਦਾ ਪੂਲ ਅਟੈਂਡੈਂਟ ਵੀ ਕਰੰਟ ਦੀ ਲਪੇਟ ਵਿੱਚ ਆ ਕੇ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਕਿ ਸਵੀਮਿੰਗ ਪੂਲ ਦੇ ਪਾਣੀ ਵਿੱਚ ਕਰੰਟ ਕਿਵੇਂ ਆਇਆ ਅਤੇ ਇਸ ਹਾਦਸੇ ਲਈ ਕੌਣ ਜ਼ਿੰਮੇਵਾਰ ਹੈ।
