ਪੰਜਾਬ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਉਮੀਦਵਾਰਾਂ ਦੀ ਸੂਚੀ, ਧੂਰੀ ਤੋਂ ਚੋਣ ਲੜਨਗੇ CM ਭਗਵੰਤ ਮਾਨ

ਨਿਊਜ਼ ਪੰਜਾਬ

31 ਅਕਤੂਬਰ,2026

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਪ੍ਰਮੁੱਖ ਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ, ਜੋ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਮੁੱਖ ਮੰਤਰੀ ਮਾਨ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ।

ਸੂਚੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਨਤਕ ਸਰਵੇਖਣਾਂ ਦੇ ਆਧਾਰ ‘ਤੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਅਤੇ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਣ ਵਾਲੇ ਉਮੀਦਵਾਰਾਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।