SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਸਿੱਖ ਹਲਕਿਆਂ ਵਿੱਚ ਸੋਗ

ਨਿਊਜ਼ ਪੰਜਾਬ

31 ਅਕਤੂਬਰ,2026

ਸਿੱਖ ਪੰਥ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪੰਥਕ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਅਤੇ ਸਿੱਖ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਲਈ ਸਮਰਪਿਤ ਕੀਤਾ। ਉਹ ਲੰਮੇ ਸਮੇਂ ਤੋਂ SGPC ਮੈਂਬਰ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਵੱਖ-ਵੱਖ ਅਹੁਦਿਆਂ ‘ਤੇ ਰਹੇ। ਉਨ੍ਹਾਂ ਦੀ ਬੇਬਾਕ ਅਤੇ ਸਪੱਸ਼ਟਵਾਦੀ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਵਿਛੋੜੇ ਨਾਲ ਸਿੱਖ ਪੰਥ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।