ਨਿਊਜ਼ ਪੰਜਾਬ
31 ਅਕਤੂਬਰ,2026
ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਜ਼ ਵਿਕਰੀ ਦੇ ਚੱਲਦਿਆਂ ਘਰੇਲੂ ਬਾਜ਼ਾਰ ਵਿੱਚ ਵੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। 31 ਅਕਤੂਬਰ ਨੂੰ ਸੋਨੇ ਦੀ ਕੀਮਤ ਵਿੱਚ ਲਗਭਗ 1,792 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ ਵਿੱਚ 9,369 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਮੀ ਆਈ ਹੈ। ਤਾਜ਼ਾ ਦਰਾਂ ਮੁਤਾਬਕ 24 ਕੈਰੇਟ ਸੋਨਾ 1,42,540 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 1,85,504 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ। ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ, ਮਹਿੰਗਾਈ ਦੀ ਚਿੰਤਾ ਅਤੇ ਅਮਰੀਕੀ ਵਿਆਜ ਦਰਾਂ ਨੂੰ ਲੈ ਕੇ ਬਣੇ ਹਾਲਾਤਾਂ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
