ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਰਹੇਗਾ ਖੁਸ਼ਕ, ਸਵੇਰੇ-ਸ਼ਾਮ ਵਧੇਗੀ ਠੰਢ

ਨਿਊਜ਼ ਪੰਜਾਬ

31 ਅਕਤੂਬਰ,2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਹੌਲੀ-ਹੌਲੀ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। 31 ਅਕਤੂਬਰ ਨੂੰ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਦਿਨ ਵੇਲੇ ਅਸਮਾਨ ਸਾਫ਼ ਰਹਿਣ ਦੇ ਨਾਲ ਧੁੱਪ ਨਿਕਲੇਗੀ, ਜਦਕਿ ਸਵੇਰੇ ਅਤੇ ਸ਼ਾਮ ਨੂੰ ਠੰਢ ਦਾ ਅਹਿਸਾਸ ਵਧੇਗਾ।

ਮੌਸਮ ਵਿਭਾਗ ਅਨੁਸਾਰ 5 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵਧਣ ਲੱਗੀ ਹੈ। ਰੋਪੜ ਵਿੱਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ, ਜਦਕਿ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਵੀ ਪਾਰੇ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਅਗਲੇ ਕੁਝ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ ਹੋਰ ਕਮੀ ਆਉਣ ਦੀ ਸੰਭਾਵਨਾ ਹੈ।