ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ, ₹258 ਕਰੋੜ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, ਕਈ ਰੂਟਾਂ ‘ਤੇ ਟ੍ਰੈਫਿਕ ਡਾਇਵਰਟ

ਨਿਊਜ਼ ਪੰਜਾਬ

1 ਨਵੰਬਰ2026

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਐਤਵਾਰ ਨੂੰ ਚੰਡੀਗੜ੍ਹ ਦੌਰੇ ‘ਤੇ ਹਨ। ਇਸ ਦੌਰਾਨ ਉਹ ਸੈਕਟਰ-26 ਵਿਖੇ ਚੰਡੀਗੜ੍ਹ ਪੁਲਿਸ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ ਅਤੇ ਪੁਲਿਸ ਨੂੰ ਰਾਸ਼ਟਰਪਤੀ ਪੁਲਿਸ ਕਲਰ ਐਵਾਰਡ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ ਪੁਲਿਸ ਵਿਭਾਗ ਨੂੰ ਮਿਲਣ ਵਾਲੇ 144 ਨਵੇਂ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ ਉਹ ਸੈਕਟਰ-17 ਦੇ ਤਿਰੰਗਾ ਪਾਰਕ ਵਿਖੇ ਪਹੁੰਚ ਕੇ ਕਰੀਬ 258 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਗ੍ਰਹਿ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਹਿਰ ਦੇ ਕਈ ਮੁੱਖ ਰੂਟਾਂ ‘ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।