ਨਿਊਜ਼ ਪੰਜਾਬ
1 ਨਵੰਬਰ,2026
ਦੀਵਾਲੀ ਤੋਂ ਪਹਿਲਾਂ ਮਹਿੰਗਾਈ ਨੇ ਇੱਕ ਵਾਰ ਫਿਰ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। 1 ਨਵੰਬਰ ਤੋਂ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦਿੱਲੀ, ਮੁੰਬਈ ਅਤੇ ਕੋਲਕਾਤਾ ਵਿੱਚ ਸਿਲੰਡਰ 10 ਰੁਪਏ ਮਹਿੰਗਾ ਹੋਇਆ ਹੈ, ਜਦਕਿ ਚੇਨਈ ਵਿੱਚ 11.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦਾ ਸਿੱਧਾ ਅਸਰ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਕੇਟਰਿੰਗ ਕਾਰੋਬਾਰਾਂ ‘ਤੇ ਪੈ ਸਕਦਾ ਹੈ, ਕਿਉਂਕਿ ਇਨ੍ਹਾਂ ਥਾਵਾਂ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਵੱਡੇ ਪੱਧਰ ‘ਤੇ ਵਰਤੋਂ ਹੁੰਦੀ ਹੈ। ਦੱਸਣਯੋਗ ਹੈ ਕਿ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਮਹੀਨੇ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਆਮ ਲੋਕਾਂ ਲਈ ਰਾਹਤ ਦੀ ਗੱਲ ਇਹ ਹੈ ਕਿ 14.2 ਕਿਲੋਗ੍ਰਾਮ ਵਾਲੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
