ਦਿੱਲੀ-NCR ਵਿੱਚ ਅੱਜ ਤੋਂ ਪੁਰਾਣੀਆਂ ਤੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਗੱਡੀਆਂ ਦੀ ਐਂਟਰੀ ਬੰਦ, ਨਵੇਂ ਨਿਯਮ ਲਾਗੂ

ਨਿਊਜ਼ ਪੰਜਾਬ

1 ਨਵੰਬਰ,2026

ਦਿੱਲੀ-NCR ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦਿਆਂ ਸਰਕਾਰ ਵੱਲੋਂ ਵਾਹਨਾਂ ਦੀ ਆਵਾਜਾਈ ਸਬੰਧੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। 1 ਨਵੰਬਰ ਤੋਂ ਦੂਜੇ ਰਾਜਾਂ ਵਿੱਚ ਰਜਿਸਟਰਡ BS-VI ਮਾਪਦੰਡਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਦਿੱਲੀ ਵਿੱਚ ਦਾਖ਼ਲੇ ‘ਤੇ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ 10 ਸਾਲ ਤੋਂ ਪੁਰਾਣੇ ਡੀਜ਼ਲ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਜ਼ਬਤ ਕੀਤੇ ਜਾ ਸਕਦੇ ਹਨ। ਨੋਇਡਾ ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਅਤੇ ਘਰੋਂ ਨਿਕਲਣ ਤੋਂ ਪਹਿਲਾਂ ਨਵੇਂ ਨਿਯਮਾਂ ਦੀ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਹੈ। ਇਸ ਫੈਸਲੇ ਨਾਲ ਦਿੱਲੀ ਜਾਣ ਵਾਲੇ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣੀ ਪਵੇਗੀ।