ਨਿਊਜ਼ ਪੰਜਾਬ
1 ਨਵੰਬਰ,2026
ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਪਟਿਆਲਾ ਦੇ ਸਮਾਣਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਵਿਧਾਇਕਾਂ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਆਪਣਾ ਅਸਤੀਫ਼ਾ ਸਾਂਝਾ ਕਰਦਿਆਂ ਤੁਰੰਤ ਪ੍ਰਭਾਵ ਨਾਲ ਪਾਰਟੀ ਛੱਡਣ ਦੀ ਗੱਲ ਕਹੀ। ਦੋ ਵਿਧਾਇਕਾਂ ਦੇ ਇਕੱਠਿਆਂ ਪਾਰਟੀ ਛੱਡਣ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।
