12 ਦਿਨਾਂ ਤੋਂ ਲਾਪਤਾ 18 ਸਾਲਾ ਨੌਜਵਾਨ ਦੀ ਵੇਈਂ ਨਦੀ ’ਚੋਂ ਮਿਲੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

ਨਿਊਜ਼ ਪੰਜਾਬ

1 ਨਵੰਬਰ,2026

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿਛਲੇ 12-13 ਦਿਨਾਂ ਤੋਂ ਲਾਪਤਾ ਚੱਲ ਰਹੇ 18 ਸਾਲਾ ਨੌਜਵਾਨ ਪ੍ਰਦੀਪ ਸਿੰਘ ਦੀ ਲਾਸ਼ ਵੇਈਂ ਨਦੀ ਵਿੱਚੋਂ ਬਰਾਮਦ ਹੋਈ। ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸੁਲਤਾਨਪੁਰ ਲੋਧੀ-ਬੂਸੋਵਾਲ ਮਾਰਗ ਤੋਂ ਮਿਲੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਦਾਦੇ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।