ਰਾਜਸਥਾਨ ’ਚ ਦਰਦਨਾਕ ਹਾਦਸਾ: ਬਿਜਲੀ ਦੇ ਕਰੰਟ ਨੇ ਲਈ 8 ਮਜ਼ਦੂਰਾਂ ਦੀ ਜਾਨ

ਨਿਊਜ਼ ਪੰਜਾਬ

3 ਨਵੰਬਰ,2026

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਨਿਰਮਾਣ ਦੇ ਕੰਮ ਦੌਰਾਨ ਬੱਜਰੀ ਮਿਕਸਿੰਗ ਮਸ਼ੀਨ ਦੇ ਹਾਈ-ਟੈਂਸ਼ਨ ਬਿਜਲੀ ਦੀ ਤਾਰ ਨਾਲ ਸੰਪਰਕ ਵਿੱਚ ਆਉਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉੱਧਰ, ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਵੀ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਢੁੱਕਵੇਂ ਇਲਾਜ ਅਤੇ ਪੀੜਤ ਪਰਿਵਾਰਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।