ਨਿਊਜ਼ ਪੰਜਾਬ
7 ਨਵੰਬਰ,2026
ਹਿਮਾਚਲ ਪ੍ਰਦੇਸ਼ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨਾਲ ਜੁੜੇ ਬਿਜਲੀ ਵੰਡ ਵਿਵਾਦ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਰੀਬ 30 ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਹਿਮਾਚਲ ਪ੍ਰਦੇਸ਼ ਨੇ ਜਿੱਤ ਹਾਸਲ ਕੀਤੀ ਹੈ। ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸੂਬੇ ਨੂੰ 11,973 ਮਿਲੀਅਨ ਯੂਨਿਟ ਬਿਜਲੀ ਦੇ ਬਕਾਏ ਮਿਲਣਗੇ, ਜੋ ਅਗਲੇ 20 ਸਾਲਾਂ ਤੱਕ ਪ੍ਰਾਪਤ ਹੁੰਦੇ ਰਹਿਣਗੇ। ਐਡਵੋਕੇਟ ਜਨਰਲ ਅਨੂਪ ਰਤਨ ਮੁਤਾਬਕ ਇਸ ਫੈਸਲੇ ਨਾਲ ਹਿਮਾਚਲ ਨੂੰ ਹਰ ਸਾਲ ਲਗਭਗ 6 ਬਿਲੀਅਨ ਯੂਨਿਟ ਵਾਧੂ ਬਿਜਲੀ ਮਿਲੇਗੀ, ਜਿਸ ਨਾਲ ਸੂਬੇ ਨੂੰ ਵੱਡਾ ਆਰਥਿਕ ਲਾਭ ਹੋਵੇਗਾ। ਪੰਜਾਬ ਅਤੇ ਹਰਿਆਣਾ ਵੱਲੋਂ ਇਸ ਮੰਗ ਦਾ ਵਿਰੋਧ ਕੀਤਾ ਜਾਂਦਾ ਰਿਹਾ ਸੀ, ਪਰ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਹਿਮਾਚਲ ਦੇ ਹੱਕ ਵਿੱਚ ਇਹ ਫੈਸਲਾ ਆਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਸੂਬੇ ਦੇ ਹਿੱਤਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।
