ਰੱਬੀ ਸ਼ੁਕਰਾਨੇ ਦੀ ਤਾਕਤ…. ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 9 ਨਵੰਬਰ 2026

ਨਿਊਜ਼ ਪੰਜਾਬ 

ਰੱਬੀ ਸ਼ੁਕਰਾਨੇ ਦੀ ਤਾਕਤ…. ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’ ੨੪ ਕੱਤਕ ੫੫੮, ੯ ਨਵੰਬਰ ੨੦੨੬ ੴ ☬ 🙏🙏

ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਰਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ { 673}

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥ {पन्ना 673}

अर्थ: हे मेरे पति-प्रभू! (मेरे पर) दया कर। हे मेरे ठाकुर! मुझे ऐसी बुद्धि दे कि मैं सदा तेरा नाम सिमरता रहूँ।1। रहाउ।

(हे प्रभू! मेहर कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके वास्ते आटा) पीसता रहूँ, और, हे गोबिंद! तेरी सिफत सालाह! तेरे गुण गाता रहूँ। मेरा मन हरेक सांस के साथ (तेरा) नाम चेता करता रहे, मैं तेरा यह नाम प्राप्त कर लूँ जो सुख शांति का खजाना है।1।

हे प्रभू! तेरी कृपा से (मेरे अंदर से) माया का मोह समाप्त हो जाए, अहंकार दूर हो जाए, मेरी भटकना नाश हो जाय, मैं जहाँ-कहीं भी देखूँ, सबमें मुझे तू ही आनंद स्वरूप बसता दिखे।2।

हे धरती के पति! तू दयालु है, कृपालु है, तू दया का खजाना है, तू विकारियों को पवित्र करने वाला है। जब मैं आँख झपकने जितने समय के लिए भी मुँह से तेरा नाम उचारता हूँ, मुझे ऐसा प्रतीत होता है कि मैंने राज-भाग के करोड़ों सुख-आनंद भोग लिए हैं।3।

हे नानक! वही जाप-ताप वही भक्ति सिरे चढ़ी समझें, जो परमात्मा को पसंद आती है। परमात्मा का नाम जपने से सारी तृष्णा समाप्त हो जाती है, (मायावी पदार्थों की ओर से) पूरे तौर पर तृप्त हो जाते हैं।4।10।

Waheguru Ji Ka Khalsa

Waheguru Ji Ki Fateh

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏