ਨਿਊਜ਼ ਪੰਜਾਬ
10 ਨਵੰਬਰ,2026
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਮੁੜ ਚੋਣ ਨਾ ਲੜਨ ਦਾ ਐਲਾਨ ਕਰਕੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਟੀ ਹਲਕੇ ਦੇ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ। ਭੁੱਲਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਸਾਰੀ ਜ਼ਿੰਦਗੀ ਰਿਣੀ ਰਹਿਣਗੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਅੱਗੇ ਸਿਰ ਝੁਕਾਉਂਦੇ ਹਨ।
