ਅੰਮ੍ਰਿਤਸਰ ਦਿਹਾਤੀ ’ਚ BSF ਦੀ ਵੱਡੀ ਕਾਰਵਾਈ, 5.152 ਕਿਲੋ ਹੈਰੋਇਨ, 100 ਜ਼ਿੰਦਾ ਕਾਰਤੂਸ ਅਤੇ ਡਰੋਨ ਬਰਾਮਦ

ਨਿਊਜ਼ ਪੰਜਾਬ

10 ਨਵੰਬਰ,2026

ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ (BSF) ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੋ ਵੱਖ-ਵੱਖ ਸਰਹੱਦੀ ਚੌਕੀਆਂ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜਵਾਨਾਂ ਨੇ 5 ਕਿਲੋ 152 ਗ੍ਰਾਮ ਹੈਰੋਇਨ, 9 ਐਮਐਮ ਦੇ 100 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਇੱਕ ਵੀਵੋ ਮੋਬਾਈਲ ਫੋਨ, ਸਿਮ ਕਾਰਡ ਅਤੇ ਐਲੂਮੀਨੀਅਮ ਸਟ੍ਰਿਪ ਵੀ ਮਿਲੀ ਹੈ। ਪਹਿਲੇ ਮਾਮਲੇ ਵਿੱਚ BOP ਫਤਿਹਪੁਰ ਦੀ ਟੀਮ ਨੇ ਪਿੰਡ ਅਵਾਣ ਲੱਖਾ ਸਿੰਘ ਦੇ ਇਲਾਕੇ ਵਿੱਚੋਂ ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ ਕੀਤਾ, ਜਦਕਿ ਦੂਜੇ ਮਾਮਲੇ ਵਿੱਚ BOP ਸ਼ੇਰਪੁਰ ਦੀ ਟੀਮ ਨੂੰ ਡਰੋਨ ਅਤੇ ਕਾਰਤੂਸ ਮਿਲੇ। ਦੋਵਾਂ ਮਾਮਲਿਆਂ ਸਬੰਧੀ ਥਾਣਾ ਭਿੰਡੀ ਸੈਦਾਂ ਵਿੱਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਸਾਮਾਨ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਪਿੱਛੇ ਕੌਣ-ਕੌਣ ਸ਼ਾਮਲ ਹੈ।