16 ਨਵੰਬਰ ਨੂੰ ਪਿੰਡ ਸਭਰਾ ਪਹੁੰਚਣਗੇ CM ਭਗਵੰਤ ਮਾਨ, ਲੋਕ ਮਿਲਣੀ ਤੇ ਰੈਲੀ ਨੂੰ ਕਰਨਗੇ ਸੰਬੋਧਨ

ਨਿਊਜ਼ ਪੰਜਾਬ

11 ਨਵੰਬਰ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 16 ਨਵੰਬਰ ਨੂੰ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਸਭਰਾ ਵਿਖੇ ਲੋਕ ਮਿਲਣੀ ਅਤੇ ਰੈਲੀ ਵਿੱਚ ਸ਼ਿਰਕਤ ਕਰਨਗੇ। ਇਸ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 11 ਨਵੰਬਰ ਨੂੰ ਤਰਨਤਾਰਨ-ਪੱਟੀ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਰਪੰਚਾਂ, ਬਲਾਕ ਕਮੇਟੀ ਮੈਂਬਰਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਬ੍ਰਹਮਪੁਰਾ ਨੇ ਵਰਕਰਾਂ ਨੂੰ ਪਿੰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਰਾਹੀਂ ਹਲਕੇ ਦੇ ਲੋਕ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਮੁੱਦੇ ਸਰਕਾਰ ਦੇ ਧਿਆਨ ਵਿੱਚ ਲਿਆ ਸਕਣਗੇ। ਇਸ ਦੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।