ਨਿਊਜ਼ ਪੰਜਾਬ
12 ਨਵੰਬਰ,2026
ਨੇਪਾਲ ਦੇ ਮਕਵਾਨਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਯਾਤਰੀਆਂ ਨਾਲ ਭਰੀ ਇੱਕ ਇਲੈਕਟ੍ਰਿਕ ਵੈਨ ਬੇਕਾਬੂ ਹੋ ਕੇ ਕਰੀਬ 500 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਵੈਨ ਕਾਠਮੰਡੂ ਤੋਂ ਸਰਲਾਹੀ ਜਾ ਰਹੀ ਸੀ। ਇਸ ਦੌਰਾਨ ਭੀਮਫੇਦੀ ਨਗਰਪਾਲਿਕਾ-6 ਵਿੱਚ ਚਿਸਾਪਾਨੀ ਗੜ੍ਹੀ ਨੇੜੇ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਵੈਨ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚ ਤਿੰਨ ਅਤੇ ਪੰਜ ਸਾਲ ਦੇ ਬੱਚੇ ਵੀ ਸ਼ਾਮਲ ਹਨ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
