ਨਿਊਜ਼ ਪੰਜਾਬ
12 ਨਵੰਬਰ,2026
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅੱਜ 12 ਨਵੰਬਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਇਸ ਸਬੰਧੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (PAC) ਦੀ ਅਹਿਮ ਮੀਟਿੰਗ ਸ਼ਾਮ 4 ਵਜੇ ਦਿੱਲੀ ਵਿੱਚ ਹੋਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਪਾਰਟੀ ਸੂਤਰਾਂ ਮੁਤਾਬਕ ਦੂਜੀ ਸੂਚੀ ਵਿੱਚ 15 ਤੋਂ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ ਅਤੇ 6 ਮੰਤਰੀਆਂ ਦੀਆਂ ਸੀਟਾਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਪਹਿਲੀ ਸੂਚੀ ਤੋਂ ਬਾਅਦ ਕਈ ਆਗੂਆਂ ਵੱਲੋਂ ਪਾਰਟੀ ਛੱਡਣ ਅਤੇ ਕੁਝ ਵਿਧਾਇਕਾਂ ਵੱਲੋਂ ਚੋਣ ਨਾ ਲੜਨ ਦੇ ਐਲਾਨ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਮੀਟਿੰਗ ਅਤੇ ਪਾਰਟੀ ਦੀ ਦੂਜੀ ਸੂਚੀ ‘ਤੇ ਟਿਕੀਆਂ ਹੋਈਆਂ ਹਨ।
