ਨਿਊਜ਼ ਪੰਜਾਬ
12 ਨਵੰਬਰ,2026
ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ 34 ਸਾਲ ਪੁਰਾਣੇ ਟਰਾਂਸਪੋਰਟਰ ਅਗਵਾ ਅਤੇ ਲਾਪਤਾ ਕਰਨ ਦੇ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 11 ਨਵੰਬਰ ਨੂੰ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ 12 ਨਵੰਬਰ ਨੂੰ ਸਜ਼ਾ ਦਾ ਐਲਾਨ ਕੀਤਾ ਗਿਆ। ਅਦਾਲਤ ਨੇ ਧਾਰਾ 365 ਤਹਿਤ 5 ਸਾਲ ਅਤੇ ਧਾਰਾ 120-B ਤਹਿਤ 2 ਸਾਲ ਦੀ ਕੈਦ ਸੁਣਾਈ ਹੈ। ਇਸ ਦੇ ਨਾਲ ਹੀ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। 34 ਸਾਲ ਪੁਰਾਣੇ ਇਸ ਮਾਮਲੇ ਵਿੱਚ ਆਏ ਅਦਾਲਤੀ ਫੈਸਲੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
