‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ, ਚੰਨੀ ਬੋਲੇ—ਇਹ ਪੂਰੀ ਕਾਂਗਰਸ ਦੀ ਯਾਤਰਾ ਹੈ

ਨਿਊਜ਼ ਪੰਜਾਬ

12 ਨਵੰਬਰ,2026

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਗਈ। ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਚੰਨੀ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੀ ਨਹੀਂ, ਸਗੋਂ ਪੂਰੀ ਕਾਂਗਰਸ ਦੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਭ੍ਰਿਸ਼ਟਾਚਾਰ ਖ਼ਤਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੈ। ਯਾਤਰਾ ਦੇ ਪਹਿਲੇ ਦਿਨ ਦਾ ਸਫ਼ਰ ਖਮਾਣੋਂ ਤੋਂ ਹੁੰਦਾ ਹੋਇਆ ਸਮਰਾਲਾ ਵਿਖੇ ਸਮਾਪਤ ਹੋਵੇਗਾ।