ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ ਫਿਲਹਾਲ ਟਲੀ, ਸੁਖਬੀਰ ਬਾਦਲ ਦਾ ਬੇਗੋਵਾਲ ਦੌਰਾ ਮੁਲਤਵੀ

ਨਿਊਜ਼ ਪੰਜਾਬ

12 ਨਵੰਬਰ,2026

ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਮੁੜ ਸ਼ਮੂਲੀਅਤ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਹ 13 ਨਵੰਬਰ ਨੂੰ ਪਾਰਟੀ ਵਿੱਚ ਵਾਪਸੀ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਬੇਗੋਵਾਲ ਪਹੁੰਚਣਾ ਸੀ, ਪਰ ਦਿੱਲੀ ਵਿੱਚ ਅਹਿਮ ਮੀਟਿੰਗਾਂ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰਨਾ ਪਿਆ। ਬੀਬੀ ਜਗੀਰ ਕੌਰ ਮੁਤਾਬਕ ਵਾਪਸੀ ਦੇ ਪ੍ਰੋਗਰਾਮ ਲਈ ਨਵੀਂ ਤਾਰੀਖ਼ ਦਾ ਐਲਾਨ ਜਲਦ ਕੀਤਾ ਜਾਵੇਗਾ ਅਤੇ ਇਸ ਬਾਰੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।