“ਮੁਸਕਰਾਹਟ ਨਾਲ ਹਰ ਮੁਸ਼ਕਲ ਨੂੰ ਦਿਓ ਮਾਤ “

ਨਿਊਜ਼ ਪੰਜਾਬ

13 ਨਵੰਬਰ,2026

ਜ਼ਿੰਦਗੀ ਪਰਮਾਤਮਾ ਵੱਲੋਂ ਮਿਲਿਆ ਇੱਕ ਬਹੁਤ ਹੀ ਖੂਬਸੂਰਤ ਤੋਹਫ਼ਾ ਹੈ। ਇਸ ਸਫ਼ਰ ਵਿੱਚ ਕਈ ਮੁਸ਼ਕਲਾਂ ਅਤੇ ਚੁਣੌਤੀਆਂ ਆਉਂਦੀਆਂ ਰਹਿੰਦੀਆਂ ਹਨ, ਪਰ ਸਾਨੂੰ ਕਦੇ ਵੀ ਹਿੰਮਤ ਨਹੀਂ ਹਾਰਨੀ ਚਾਹੀਦੀ। ਹਰ ਮੁਸ਼ਕਲ ਦਾ ਡਟ ਕੇ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਆਪਣੇ ਚਿਹਰੇ ਦੀ ਮੁਸਕਰਾਹਟ ਨੂੰ ਕਦੇ ਵੀ ਗਾਇਬ ਨਹੀਂ ਹੋਣ ਦੇਣਾ ਚਾਹੀਦਾ। ਕਿਉਂਕਿ ਮੁਸਕਰਾਹਟ ਸਿਰਫ਼ ਖੁਸ਼ੀ ਦੀ ਨਿਸ਼ਾਨੀ ਨਹੀਂ, ਸਗੋਂ ਮੁਸ਼ਕਲਾਂ ਨਾਲ ਲੜਨ ਦੀ ਤਾਕਤ ਵੀ ਹੈ।