ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਵਾਪਸੀ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

16 ਨਵੰਬਰ,2026

ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭੁਲੱਥ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਅਕਾਲੀ ਦਲ ਵਿੱਚ ਆਉਣ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਮਜ਼ਬੂਤ ਜਥੇਬੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੁਰਾਣੀਆਂ ਭਲਾਈ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਵਿੱਚੋਂ ਗੈਂਗਸਟਰਵਾਦ ਖਤਮ ਕਰਨ ਲਈ ਕਦਮ ਚੁੱਕੇ ਜਾਣਗੇ।