ਨਿਊਜ਼ ਪੰਜਾਬ
16 ਨਵੰਬਰ 2026
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਨੇ ਪੰਜ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਪਿੰਡ ਥੇਹ ਕਲੰਦਰ ਨੇੜੇ SUV ਅਤੇ ਪਿਕਅੱਪ ਵੈਨ ਵਿਚਕਾਰ ਹੋਈ ਜ਼ਬਰਦਸਤ ਆਹਮੋ-ਸਾਹਮਣੇ ਟੱਕਰ ਵਿੱਚ ਤਿੰਨ ਮਾਸੂਮ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਨੌਂ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਸਾਲ ਦਾ ਬੱਚਾ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿੱਚ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ, ਜਦੋਂ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
