26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ’ਚ ਦਿਖੇਗੀ ਪੰਜਾਬ ਦੀ ਵਿਰਾਸਤ, ਬੈਲਗੱਡੀ ਦੀ ਝਾਕੀ ਬਣੇਗੀ ਖਿੱਚ ਦਾ ਕੇਂਦਰ

ਨਿਊਜ਼ ਪੰਜਾਬ

16 ਨਵੰਬਰ,2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 111ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਪਿੰਡ ਸਰਾਭਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਵਿਰਾਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਕਿਲ੍ਹਾ ਰਾਏਪੁਰ ਦੀਆਂ ਮਸ਼ਹੂਰ ਬੈਲਗੱਡੀਆਂ ਦੀ ਝਾਕੀ ਦਿਖਾਈ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੈਲਗੱਡੀਆਂ ਦੀਆਂ ਦੌੜਾਂ ਪੰਜਾਬ ਦੀਆਂ ਰਵਾਇਤੀ ਖੇਡਾਂ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਇਸ ਝਾਕੀ ਰਾਹੀਂ ਦੇਸ਼ ਭਰ ਦੇ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਸਕੂਲੀ ਸਿਲੇਬਸ ਵਿੱਚ ਸ਼ਾਮਲ ਕਰਨ, ਪਿੰਡ ਸਰਾਭਾ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਕਈ ਐਲਾਨ ਕੀਤੇ।