ਨਿਊਜ਼ ਪੰਜਾਬ
16 ਨਵੰਬਰ,2026
ਪੰਜਾਬ ਵਿੱਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਈ ਹੈ। ਪਾਰਟੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ 30 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਇਹ ਚੋਣਾਂ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿੱਚ ਹੋਣੀਆਂ ਹਨ। ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਦਿਆਂ ਉਨ੍ਹਾਂ ਨੂੰ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਮਿਊਂਸਪਲ ਚੋਣਾਂ ਨੂੰ ਲੈ ਕੇ AAP ਦੀ ਇਸ ਸਰਗਰਮੀ ਨੂੰ ਸਿਆਸੀ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।
