ਨਿਊਜ਼ ਪੰਜਾਬ
17 ਨਵੰਬਰ,2026
2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਜ਼ਬੂਤ ਉਮੀਦਵਾਰਾਂ ਦੀ ਚੋਣ ਕਰਨ ਵਾਸਤੇ ਤਿੰਨ ਮੈਂਬਰੀ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਾ. ਸਿਰੀਵੇੱਲਾ ਪ੍ਰਸਾਦ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਸਰਵੇਖਣ, ਸਥਾਨਕ ਆਗੂਆਂ ਅਤੇ ਵਰਕਰਾਂ ਦੇ ਫੀਡਬੈਕ ਦੇ ਆਧਾਰ ‘ਤੇ ਉਮੀਦਵਾਰਾਂ ਦੇ ਨਾਵਾਂ ਦੀ ਛਾਂਟੀ ਕਰੇਗੀ। ਇਸ ਤੋਂ ਬਾਅਦ ਅੰਤਿਮ ਮਨਜ਼ੂਰੀ ਲਈ ਨਾਵਾਂ ਨੂੰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਕੋਲ ਭੇਜਿਆ ਜਾਵੇਗਾ। ਕਾਂਗਰਸ ਦੇ ਇਸ ਕਦਮ ਨੂੰ 2027 ਦੀਆਂ ਚੋਣਾਂ ਲਈ ਵੱਡੀ ਰਣਨੀਤਕ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
