ਨਿਊਜ਼ ਪੰਜਾਬ
19 ਨਵੰਬਰ,2026
ਪੰਜਾਬ ਸਰਕਾਰ ਨੇ GMADA ਦੇ 15 ਹਜ਼ਾਰ ਕਰੋੜ ਰੁਪਏ ਦਾ ਫੰਡ ਇਕੱਠਾ ਕਰਨ ਲਈ ਪ੍ਰਸਤਾਵਿਤ ਟੈਂਡਰ ਨੂੰ ਰੱਦ ਕਰ ਦਿੱਤਾ ਹੈ। ਇਸ ਟੈਂਡਰ ਰਾਹੀਂ 20 ਸਾਲਾਂ ਲਈ ਕਰਜ਼ੇ ਅਤੇ ਬਾਂਡ ਜ਼ਰੀਏ ਫੰਡ ਇਕੱਠਾ ਕਰਨ ਦੀ ਯੋਜਨਾ ਸੀ। ਹਾਲਾਂਕਿ, ਅਕਾਊਂਟਿੰਗ ਸਿਸਟਮ ਵਿੱਚ ਤਬਦੀਲੀ ਅਤੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦਿਆਂ ਹਾਊਸਿੰਗ ਵਿਭਾਗ ਨੇ ਇਸ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਦੂਜੇ ਪਾਸੇ, GMADA ਦੇ ਜ਼ਮੀਨੀ ਸੌਦਿਆਂ ਅਤੇ ਫੰਡਾਂ ਦੀ ਵਰਤੋਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ED ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੇ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
