ਨਿਊਜ਼ ਪੰਜਾਬ
19 ਨਵੰਬਰ,2026
ਪੰਜਾਬ ਵਿੱਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਹੋਰ ਵਧਣ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਮੋਹਾਲੀ, ਰੂਪਨਗਰ ਸਮੇਤ ਕਈ ਜ਼ਿਲ੍ਹੇ ਧੁੰਦ ਦੀ ਲਪੇਟ ਵਿੱਚ ਰਹਿ ਸਕਦੇ ਹਨ। ਦੂਜੇ ਪਾਸੇ, ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਦਰਜ ਕੀਤਾ ਗਿਆ ਹੈ, ਜਿੱਥੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਲੋਕਾਂ ਨੂੰ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
