ਨਿਊਜ਼ ਪੰਜਾਬ
19 ਨਵੰਬਰ,2026
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਵੀਰਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਮੋਗਾ, ਲੁਧਿਆਣਾ ਅਤੇ ਸੰਗਰੂਰ ਨਾਲ ਸਬੰਧਤ ਕਈ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਮੋਗਾ ਤੋਂ ਨਵਦੀਪ ਸਿੰਘ ਸੰਘਾ, ਲੁਧਿਆਣਾ ਤੋਂ ਸੁਰੇਂਦਰ ਪਾਲ ਚੌਹਾਨ ਅਤੇ ਸੰਗਰੂਰ ਦੇ ਲਹਿਰਾਗਾਗਾ ਤੋਂ ਹਾਰਦਿਕ ਨਯਨ ਸ਼ਾਮਲ ਹਨ। ਪਾਰਟੀ ਦੇ ਪ੍ਰਧਾਨ ਕੇਵਲ ਢਿੱਲੋਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ।
