ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ਨੇ ਫੜਿਆ AAP ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ

ਨਿਊਜ਼ ਪੰਜਾਬ

20 ਨਵੰਬਰ,2026

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਸੁਲਤਾਨਪੁਰ ਲੋਧੀ ਨਾਲ ਸਬੰਧਤ ਯਾਦਾ ਸੁਰਖਪੁਰੀਆ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਜੀਵਨ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। CM ਮਾਨ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਆਪਣੀ ਸ਼ਾਨਦਾਰ ਖੇਡ ਨਾਲ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਉਹ ਵਰਲਡ ਕੱਪ ਵਿੱਚ ਬੈਸਟ ਸਟੌਪਰ ਵੀ ਰਹਿ ਚੁੱਕੇ ਹਨ ਅਤੇ ਇਸ ਸਮੇਂ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹ ਮਿਲੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਾਰਟੀ ਦੇ ਕਈ ਆਗੂ ਵੀ ਮੌਜੂਦ ਰਹੇ।