ਕਾਂਗਰਸ ਹਾਈਕਮਾਨ ਦਾ ਵੱਡਾ ਐਕਸ਼ਨ, 25 ਸਕੱਤਰਾਂ ਅਤੇ ਸੰਯੁਕਤ ਸਕੱਤਰਾਂ ਨੂੰ ਅਹੁਦਿਆਂ ਤੋਂ ਕੀਤਾ ਮੁਕਤ

ਨਿਊਜ਼ ਪੰਜਾਬ

21 ਨਵੰਬਰ,206

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕੀਤਾ ਹੈ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ 25 ਸਕੱਤਰਾਂ ਅਤੇ ਸੰਯੁਕਤ ਸਕੱਤਰਾਂ ਨੂੰ ਉਨ੍ਹਾਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਆਗੂਆਂ ਦੇ ਕੰਮਕਾਜੀ ਖੇਤਰਾਂ ਵਿੱਚ ਤਬਦੀਲੀਆਂ ਕਰਦਿਆਂ ਨਵੇਂ ਚਿਹਰਿਆਂ ਨੂੰ ਵੱਖ-ਵੱਖ ਸੂਬਿਆਂ ਅਤੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੱਲੋਂ 81 ਸਕੱਤਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਨੂੰ 31 ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰੀ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਹਾਲਾਂਕਿ ਉੱਤਰ ਪ੍ਰਦੇਸ਼, ਮੀਡੀਆ ਵਿਭਾਗ ਅਤੇ ਕਾਂਗਰਸ ਪ੍ਰਧਾਨ ਦੇ ਦਫ਼ਤਰ ਵਿੱਚ ਪਹਿਲਾਂ ਤੋਂ ਤਾਇਨਾਤ ਅਹੁਦੇਦਾਰਾਂ ਨੂੰ ਬਰਕਰਾਰ ਰੱਖਿਆ ਗਿਆ ਹੈ।