ਨਿਊਜ਼ ਪੰਜਾਬ
21 ਨਵੰਬਰ,2026
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 2026-27 ਅਕਾਦਮਿਕ ਸੈਸ਼ਨ ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ, ਜਦਕਿ ਲਿਖਤੀ ਪ੍ਰੀਖਿਆਵਾਂ ਮਾਰਚ ਮਹੀਨੇ ਤੋਂ ਸ਼ੁਰੂ ਹੋ ਕੇ ਅਪ੍ਰੈਲ ਤੱਕ ਚੱਲਣਗੀਆਂ। 8ਵੀਂ ਅਤੇ 12ਵੀਂ ਜਮਾਤ ਦੇ ਪੇਪਰ 5 ਮਾਰਚ ਤੋਂ ਸ਼ੁਰੂ ਹੋਣਗੇ, ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਮਾਰਚ ਤੋਂ ਸ਼ੁਰੂ ਹੋਣਗੀਆਂ। ਬੋਰਡ ਵੱਲੋਂ ਵਿਸ਼ਾ-ਵਾਰ ਡੇਟਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ, ਜਿਸ ਨੂੰ ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਣਗੇ।
