ਏਕ ਨੂਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਦੇ ਪਾਠਾਂ ਅਤੇ ਕੀਰਤਨ ਦੀ ਲੜੀ ਤਹਿਤ ਸਮਾਗਮ 

ਕੈਲਗਰੀ- ਏਕ ਨੂਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠਾਂ ਅਤੇ ਕੀਰਤਨ ਦੀ ਲੜੀ ਤਹਿਤ ਅੱਜ ਦਾ ਸਮਾਗਮ ਹੇਮਜੀਤ ਕੌਰ ਭੈਣ ਜੀ ਦੇ ਘਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਹੋਇਆ।

ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਉਪਰੰਤ ਭੈਣ ਜੀ ਗੁਰਬਖਸ਼ ਕੌਰ ਅਤੇ ਵੀਰਪਾਲ ਕੌਰ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਚੌਪਈ ਸਾਹਿਬ ਦੇ ਪਾਠ ਦੀ ਸੇਵਾ ਕਮਲਜੀਤ ਕੌਰ, ਨਰਿੰਦਰ ਕੌਰ ਅਤੇ ਮਨਜੀਤ ਕੌਰ ਸੋਖੋਂ ਵਲੋਂ ਨਿਭਾਈ ਗਈ। ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ ਚਰਨਜੀਤ ਕੌਰ ਮਲੋਹਤਰਾ, ਬੇਅੰਤ ਕੌਰ ਅਤੇ ਸੋਨਾਲੀ ਬਵੇਜਾ ਨੇ ਕੀਤਾ।

ਉਪਰੰਤ ਸਵੀਟੀ ਕਾਲੜਾ ਜੀ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸੁਖ ਸ਼ਾਂਤੀ ਲਈ ਅਰਦਾਸ ਕੀਤੀ।

ਪਰਿਵਾਰ ਨੇ ਚਾਹ ਅਤੇ ਸਨੈਕਸ ਨਾਲ ਸੰਗਤਾਂ ਦਾ ਸਵਾਗਤ ਕੀਤਾ। ਅਖੀਰ ਵਿੱਚ ਪਰਿਵਾਰ ਨੇ ਸਾਰੀਆਂ ਸੰਗਤਾਂ ਨੂੰ ਬਹੁਤ ਹੀ ਸ਼ਰਧਾ ਨਾਲ ਲੰਗਰ ਛਕਾਇਆ।

ਏਕ ਨੂਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਸੰਸਥਾਪਕ ਸ੍ਰੀ ਮਤੀ ਗੁਰਜੀਤ ਕੌਰ ਬਵੇਜਾ ਨੇ ਪਰਿਵਾਰ ਅਤੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਦੇ ਹਨ। ਸੰਗਤ ਹੀ ਮਹਾਨ ਹੈ। ਪਰਿਵਾਰਕ ਮੈਂਬਰਾਂ ਨੇ ਵੀ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।