ਨਿਊਜ਼ ਪੰਜਾਬ
23 ਨਵੰਬਰ,2026
ਦੇਸ਼ ਦੇ ਸਭ ਤੋਂ ਮਸ਼ਹੂਰ ਬੋਤਲਬੰਦ ਪਾਣੀ ਦੇ ਬ੍ਰਾਂਡਾਂ ਵਿੱਚ ਸ਼ਾਮਲ ਬਿਸਲੇਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਭੋਜਨ ਸੁਰੱਖਿਆ ਅਤੇ ਮਿਆਰ ਅਥਾਰਟੀ (FSSAI) ਵੱਲੋਂ ਕੰਪਨੀ ਦੇ ਪਾਣੀ ਦੇ ਨਮੂਨੇ ਦੋ ਵਾਰ ਜਾਂਚ ਵਿੱਚ ਫੇਲ੍ਹ ਹੋਣ ਤੋਂ ਬਾਅਦ ਉਸ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਹਿਲੀ ਜਾਂਚ ਦੌਰਾਨ ਪਾਣੀ ਵਿੱਚ ਬ੍ਰੋਮੇਟ ਦੀ ਮਾਤਰਾ ਨਿਰਧਾਰਤ ਸੀਮਾ ਤੋਂ ਵੱਧ ਪਾਈ ਗਈ, ਜਦਕਿ ਦੂਜੀ ਜਾਂਚ ਵਿੱਚ ਵੀ ਪਾਣੀ ਅਸੁਰੱਖਿਅਤ ਕਰਾਰ ਦਿੱਤਾ ਗਿਆ ਅਤੇ ਇਸ ਵਿੱਚ ਕੈਂਸਰ ਨਾਲ ਜੁੜੇ PAHs ਤੱਤ ਮਿਲਣ ਦੀ ਗੱਲ ਸਾਹਮਣੇ ਆਈ। ਖ਼ਾਸ ਗੱਲ ਇਹ ਹੈ ਕਿ ਪਾਣੀ ਦੇ ਨਮੂਨੇ ਬਾਜ਼ਾਰ ਵਿੱਚੋਂ ਨਹੀਂ, ਸਗੋਂ ਕੰਪਨੀ ਦੇ ਆਪਣੇ ਅਹਾਤੇ ਵਿੱਚੋਂ ਇਕੱਠੇ ਕੀਤੇ ਗਏ ਸਨ। ਇਸ ਮਾਮਲੇ ਵਿੱਚ FSSAI ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੇ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਦਾ ਭਰੋਸਾ ਜਿੱਤਣ ਵਾਲੇ ਬ੍ਰਾਂਡ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
