ਨਿਊਜ਼ ਪੰਜਾਬ
23 ਨਵੰਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀਆਂ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਰਾਤਾਂ ਠੰਡੀਆਂ ਹੋਣ ਦੇ ਨਾਲ-ਨਾਲ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਹੋਰ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਸਵੇਰ ਅਤੇ ਰਾਤ ਦੇ ਸਮੇਂ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 28 ਨਵੰਬਰ ਤੱਕ ਮੌਸਮ ਖੁਸ਼ਕ ਅਤੇ ਸਾਫ਼ ਰਹਿਣ ਦੀ ਉਮੀਦ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਵੀ ਰਾਤ ਦਾ ਤਾਪਮਾਨ 10 ਤੋਂ 11 ਡਿਗਰੀ ਤੱਕ ਪਹੁੰਚ ਸਕਦਾ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਲੋੜ ਹੈ।
