ਨਿਊਜ਼ ਪੰਜਾਬ
23 ਨਵੰਬਰ,2026
ਪੰਜਾਬ ਕਾਂਗਰਸ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਾਰਟੀ ਵਿੱਚੋਂ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਕਾਂਗਰਸ ਵਿੱਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਮਦਨ ਲਾਲ ਜਲਾਲਪੁਰ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਦੀ ਪ੍ਰਧਾਨਗੀ ਦੌਰਾਨ ਉਨ੍ਹਾਂ ਨੂੰ ਤਿੰਨ ਸਾਲ ਲਈ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਸਿਰਫ਼ ਤਿੰਨ ਮਹੀਨਿਆਂ ਬਾਅਦ ਹੀ ਇਹ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।
