ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਦਾ ਗਠਜੋੜ ਫਾਈਨਲ, ਦੁਪਹਿਰ 1 ਵਜੇ ਹੋਵੇਗਾ ਵੱਡਾ ਐਲਾਨ

ਨਿਊਜ਼ ਪੰਜਾਬ

24 ਨਵੰਬਰ,2026

ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਮੋੜ ਆਉਣ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਫਾਈਨਲ ਹੋ ਗਿਆ ਹੈ, ਜਿਸ ਦਾ ਅਧਿਕਾਰਤ ਐਲਾਨ ਦੁਪਹਿਰ 1 ਵਜੇ ਕੀਤਾ ਜਾਵੇਗਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਜੂਦ ਰਹਿਣਗੇ। ਸੂਤਰਾਂ ਮੁਤਾਬਕ, 117 ਵਿਧਾਨ ਸਭਾ ਸੀਟਾਂ ਵਿੱਚੋਂ ਭਾਜਪਾ 40 ਤੋਂ 45 ਸੀਟਾਂ ’ਤੇ, ਜਦਕਿ ਅਕਾਲੀ ਦਲ 72 ਤੋਂ 77 ਸੀਟਾਂ ’ਤੇ ਚੋਣ ਲੜ ਸਕਦਾ ਹੈ। ਜ਼ਿਕਰਯੋਗ ਹੈ ਕਿ ਦੋਵਾਂ ਪਾਰਟੀਆਂ ਦਾ ਗਠਜੋੜ 1996 ਵਿੱਚ ਹੋਇਆ ਸੀ ਅਤੇ ਇਸ ਤਹਿਤ ਤਿੰਨ ਵਾਰ ਪੰਜਾਬ ਵਿੱਚ ਸਰਕਾਰ ਵੀ ਬਣੀ ਸੀ, ਪਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਕਾਰਨ ਇਹ ਗਠਜੋੜ ਟੁੱਟ ਗਿਆ ਸੀ। ਹੁਣ ਮੁੜ ਇਕੱਠੇ ਹੋਣ ਦੀਆਂ ਖ਼ਬਰਾਂ ਨੇ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।