ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ, ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ, ਹੁਣ ਮਿਲੇਗਾ ₹431 ਪ੍ਰਤੀ ਕੁਇੰਟਲ

ਨਿਊਜ਼ ਪੰਜਾਬ

25 ਨਵੰਬਰ,2026

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਸਾਲ 2026-27 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਕਿਸਾਨਾਂ ਨੂੰ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਮਿਲੇਗਾ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿਤ ਮੁੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ 2026 ਤੋਂ ਚਾਲੂ ਹੋ ਜਾਣਗੀਆਂ। ਸਰਕਾਰ ਦੇ ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਲਾਭ ਮਿਲਣ ਦੀ ਉਮੀਦ ਹੈ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਪਹਿਲਾਂ ਨਾਲੋਂ ਵਧੀਆ ਮੁੱਲ ਮਿਲੇਗਾ।