ਨਿਊਜ਼ ਪੰਜਾਬ
26 ਨਵੰਬਰ,2026
ਹਰਿਆਣਾ ਦੇ ਰੋਹਤਕ ਵਿੱਚ ਬੁੱਧਵਾਰ ਦੇਰ ਰਾਤ ਖਰਾਵੜ ਪੁਲਿਸ ਸਟੇਸ਼ਨ ਨੇੜੇ ਸਥਿਤ ਮਿਲਨ ਢਾਬੇ ’ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਹਥਿਆਰਬੰਦ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਚਾਰ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ। ਹਮਲਾਵਰ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਢਾਬੇ ਵਿੱਚ ਦਾਖ਼ਲ ਹੁੰਦਿਆਂ ਹੀ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਢਾਬੇ ਵਿੱਚ ਖਾਣਾ ਖਾ ਰਹੇ ਲੋਕਾਂ ਵਿੱਚ ਭਾਜੜ ਮਚ ਗਈ ਅਤੇ ਕਈ ਲੋਕਾਂ ਨੇ ਮੇਜ਼ਾਂ ਹੇਠ ਲੁਕ ਕੇ ਆਪਣੀ ਜਾਨ ਬਚਾਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੂੰ ਮੁੱਢਲੀ ਜਾਂਚ ਦੌਰਾਨ ਇਸ ਵਾਰਦਾਤ ਪਿੱਛੇ ਗੈਂਗਵਾਰ ਹੋਣ ਦਾ ਸ਼ੱਕ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
