ਨਿਊਜ਼ ਪੰਜਾਬ
27 ਨਵੰਬਰ,2026
ਪੰਜਾਬ ਸਰਕਾਰ ਨੇ ਪੀਆਰਟੀਸੀ ਦੇ ਆਊਟਸੋਰਸਡ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਲਗਭਗ 2,000 ਕਰਮਚਾਰੀਆਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਲਈ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਬੁੱਧਵਾਰ ਦੇਰ ਰਾਤ ਟਰਾਂਸਪੋਰਟ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ। ਕਰਮਚਾਰੀ ਪਿਛਲੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਸਨ ਅਤੇ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਲਿਖਤੀ ਆਦੇਸ਼ ਮਿਲਣ ਤੋਂ ਬਾਅਦ ਹੀ ਉਹ ਡਿਊਟੀ ‘ਤੇ ਵਾਪਸ ਪਰਤਣਗੇ। ਇਸ ਤੋਂ ਬਾਅਦ ਵੱਖ-ਵੱਖ ਪੀਆਰਟੀਸੀ ਡਿਪੂਆਂ ਦੇ ਜਨਰਲ ਮੈਨੇਜਰਾਂ ਵੱਲੋਂ ਹੁਕਮ ਜਾਰੀ ਕੀਤੇ ਗਏ। ਫਰੀਦਕੋਟ ਡਿਪੂ ਦੇ ਹੁਕਮਾਂ ਅਨੁਸਾਰ 73 ਕੰਡਕਟਰਾਂ ਅਤੇ 47 ਡਰਾਈਵਰਾਂ ਸਮੇਤ 120 ਕਰਮਚਾਰੀਆਂ ਨੂੰ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਐਕਟ, 2026 ਤਹਿਤ ਠੇਕਾ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਇਸ ਫੈਸਲੇ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
