ਸਾਬਕਾ DGP ਸਿਧਾਰਥ ਚਟੋਪਾਧਿਆਏ ਦੀ ਸਿਆਸਤ ‘ਚ ਐਂਟਰੀ, ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਫੜਿਆ ਪੱਲਾ

ਨਿਊਜ਼ ਪੰਜਾਬ

27 ਨਵੰਬਰ,2026

ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਨੇ ਆਪਣੇ ਪੁਲਿਸ ਕਰੀਅਰ ਤੋਂ ਬਾਅਦ ਹੁਣ ਸਿਆਸਤ ਵਿੱਚ ਨਵੀਂ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਦਿੱਲੀ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਸਿਧਾਰਥ ਚਟੋਪਾਧਿਆਏ ਪੰਜਾਬ ਪੁਲਿਸ ਵਿੱਚ ਕਈ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬਾਦਲ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕਾਰਵਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਾਫ਼ੀ ਵਿਵਾਦ ਹੋਏ ਸਨ। ਹੁਣ ਉਨ੍ਹਾਂ ਦੀ ਸਿਆਸੀ ਐਂਟਰੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੇਂ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।