ਨਿਊਜ਼ ਪੰਜਾਬ
28 ਨਵੰਬਰ,2026
ਜਲੰਧਰ ਦਿਹਾਤੀ ਪੁਲਿਸ ਨੇ ਪਿੰਡ ਵਾਸੀਆਂ ਦੀ ਚੌਕਸੀ ਨਾਲ ਅਮਰੀਕਾ ਨਾਲ ਜੁੜੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 22 ਸਾਲਾ ਨੌਜਵਾਨ ਪ੍ਰਭਦੀਪ ਸਿੰਘ ਉਰਫ਼ ਪ੍ਰਭ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 4 ਪਿਸਤੌਲ, 5 ਜ਼ਿੰਦਾ ਕਾਰਤੂਸ, ਮੋਬਾਈਲ ਫੋਨ ਅਤੇ ਆਈਪੈਡ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਸ ਮਾਮਲੇ ਦੇ ਅਮਰੀਕਾ ਰਹਿੰਦੇ ਮੁੱਖ ਸਪਲਾਇਰ ਸਮੇਤ ਤਿੰਨ ਹੋਰ ਵਿਅਕਤੀਆਂ ਦੇ ਨਾਂ ਵੀ ਸਾਹਮਣੇ ਆਏ ਹਨ। ਪੁਲਿਸ ਅਨੁਸਾਰ ਕੁੱਲ 14 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਦੀ ਖੇਪ ਭੇਜੀ ਗਈ ਸੀ, ਜਿਸ ਵਿੱਚੋਂ ਬਾਕੀ 2 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਦੀ ਭਾਲ ਜਾਰੀ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
