ਸੋਸ਼ਲ ਮੀਡੀਆ ਇਨਫਲੂਐਂਸਰ ਕਵਲ ਛਾਬੜਾ ਖ਼ਿਲਾਫ਼ FIR ਦਰਜ, ਪਤਨੀ ਨੇ ਲਗਾਏ ਗੰਭੀਰ ਇਲਜ਼ਾਮ

ਨਿਊਜ਼ ਪੰਜਾਬ

28 ਨਵੰਬਰ,2026

ਲੁਧਿਆਣਾ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਕਵਲ ਛਾਬੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਸ ਦੀ ਪਤਨੀ ਵੱਲੋਂ ਲਗਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਸਰਾਭਾ ਨਗਰ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ। ਪਤਨੀ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਉਸ ਨੇ ਜ਼ਬਰਦਸਤੀ ਤਲਾਕ ਦੇਣ ਲਈ ਦਬਾਅ ਪਾਉਣ ਦੇ ਵੀ ਗੰਭੀਰ ਇਲਜ਼ਾਮ ਲਗਾਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।