ਡੀ.ਏ.ਵੀ ਪਬਲਿਕ ਸਕੂਲ ਪੁਲਿਸ ਲਾਈਨ ਦੇ 12ਵੀਂ ਕਾਮਰਸ ਦੇ ਵਿਦਿਆਰਥੀ ਨੇ 96.4% ਅੰਕ ਹਾਸਿਲ – ਕੀਤੇ ਹੌਲਦਾਰ ਹਰਪ੍ਰੀਤ ਸਿੰਘ ਦੇ ਪੁੱਤਰ ਨਵਜੋਤ ਸਿੰਘ ਦਾ ਪੁਲਿਸ ਅਧਿਕਾਰੀਆਂ ਵੱਲੋਂ ਸਨਮਾਨ

ਹਰਜੀਤ ਸਿੰਘ ਖਾਲਸਾ- ਨਿਊਜ਼ ਪੰਜਾਬ
ਲੁਧਿਆਣਾ -15-ਜੁਲਾਈ -ਡੀ.ਏ.ਵੀ ਪਬਲਿਕ ਸਕੂਲ ਪੁਲਿਸ ਲਾਈਨ ਦੇ 12ਵੀਂ ਕਾਮਰਸ ਦੇ ਵਿਦਿਆਰਥੀ ਅਤੇ ਹੌਲਦਾਰ ਹਰਪ੍ਰੀਤ ਸਿੰਘ ਦੇ ਹੋਣਹਾਰ ਸਪੁੱਤਰ ਨਵਜੋਤ ਸਿੰਘ ਨੇ ਵੀ 12ਵੀਂ ਕਾਮਰਸ ਦੀ ਪੜ੍ਹਾਈ ਵਿੱਚੋਂ ਆਪਣੀ ਮਿਹਨਤ ਅਤੇ ਲਗਨ ਸਦਕਾ 96.4% ਅੰਕ ਹਾਸਿਲ ਕਰਦਿਆਂ ਸਕੂਲ਼ ਅਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ। ਇਸ ਖੁਸ਼ੀ ਦੇ ਮੋਕੇ ਤੇ ਏ ਡੀ ਸੀ ਪੀ ਟਰੈਫਿਕ ਸੁਖਪਾਲ ਸਿੰਘ ਬਰਾੜ ਅਤੇ ਏ ਸੀ ਪੀ ਗੁਰਦੇਵ ਸਿੰਘ ਨੇ ਉਨਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਂਉਂਦਿਆਂ ਕਿਹਾ ਕਿ ਸਾਨੂੰ ਹੌਲਦਾਰ ਹਰਪ੍ਰੀਤ ਸਿੰਘ ਅਤੇ ਉਸਦੇ ਸਪੁੱਤਰ ਤੇ ਮਾਣ ਹੈ ਕਿਉਂਕਿ ਹਰਪ੍ਰੀਤ ਸਿੰਘ ਪੁਲਿਸ ਦੀ ਸਖਤ ਨੌਕਰੀ ਕਰਨ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਿਹਾ ਹੈ।ਉਨਾਂ ਕਿਹਾ ਕਿ ਅਜਿਹੇ ਹੋਣਹਾਰ ਬੱਚੇ ਹੀ ਦੇਸ਼ ਦੇ ਚੰਗੇ ਭਵਿੱਖ ਦੀ ਸਿਰਜਣਾ ਕਰਦੇ ਹਨ।