ਪੰਜਾਬ ਦੇ ਕੈਬਨਿਟ ਮੰਤਰੀ ਦੀ ਪਤਨੀ ਤੇ ਪੁੱਤਰ ਨੂੰ ਵੀ ਹੋਇਆ ਕੋਰੋਨਾ
ਨਿਊਜ਼ ਪੰਜਾਬ
ਚੰਡੀਗੜ੍ਹ , 16 ਜੁਲਾਈ – ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਵੀ ਕੋਰੋਨਾ ਦਾ ਅਸਰ ਹੋਇਆ ਹੈ | ਉਨ੍ਹਾਂ ਦੀ ਧਰਮ ਪਤਨੀ ਅਤੇ ਪੁੱਤਰ ਦੀ ਵੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਜਿਕਰਯੋਗ ਹੈ ਕੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਸਮੇ ਤੋਂ ਪਹਿਲਾ ਸੁਚੇਤ ਹੋਇਆ ਜਾ ਸਕੇ |