ਸ੍ਰੀ ਅਨੰਦਪੁਰ ਸਾਹਿਬ ,ਕੀਰਤਪੁਰ ਸਾਹਿਬ ਅਤੇ ਨੂਰਪੁਰ ਬੇਦੀ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕੀਤਾ
ਕਰੋਨਾ ਮਾਹਾਂਮਾਰੀ ਨੂੰ ਹਰਾਉਣ ਲਈ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ।
ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗ ਲੋਕਾਂ ਨੂੰ ਘਰ ਘਰ ਜਾ ਕੇ ਕਰ ਰਹੇ ਹਨ ਪ੍ਰੇਰਿਤ
ਨਿਊਜ਼ ਪੰਜਾਬ
ਸ੍ਰੀ ਅਨੰਦਪੁਰ ਸਾਹਿਬ 18 ਜੁਲਾਈ – ਸੰਸਾਰ ਦੇ ਹਰ ਖੇਤਰ ਨੂੰ ਪ੍ਰਭਾਵਿੱਤ ਕਰ ਰਹੀ ਕਰੋਨਾ ਮਾਹਾਂਮਾਰੀ ਨੂੰ ਪੰਜਾਬ ਵਿੱਚ ਫੈਲਣ ਤੋਂ ਰੋਕਣ ਅਤੇ ਇਸ ਉਤੇ ਕਾਬੂ ਪਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਰੂ ਕੀਤੇ ਪ੍ਰੋਗਰਾਮ ਮਿਸ਼ਨ ਫਤਿਹ ਤਹਿਤ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਅ ਲਈ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕਰ ਰਹੇ ਹਨ।
ਉਪ ਮੰਡਲ ਵਿੱਚ ਸਿਹਤ ਵਿਭਾਗ ਵਲੋਂ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੋਵਿਡ ਟੈਸਟਿੰਗ ਤੇਜੀ ਨਾਲ ਚੱਲ ਰਹੀ ਹੈ। ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਲੋਂ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਕੰਮ ਵਿੱਚ ਡਾਕਟਰ ਤੋਂ ਇਲਾਵਾ ਪੈਰਾਮੈਡੀਕਲ ਸਟਾਫ ਵੀ ਪੂਰਾ ਸਹਿਯੋਗ ਦੇ ਰਿਹਾ ਹੈ। ਸਿਹਤ ਵਿਭਾਗ ਵਲੋਂ ਰੇਲਵੇ ਸਟੇਸ਼ਨਾਂ ਉਤੇ ਯਾਤਰੀਆਂ ਦੀ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਟੈਸਟਿੰਗ ਦੋਰਾਨ ਪੋਸਟੀਵ ਪਾਏ ਗਏ ਮਰੀਜਾਂ ਲਈ ਸਿਹਤ ਵਿਭਾਗ ਵਲੋਂ ਜਾਰੀ ਗਾਈਡ ਲਾਈਨਜ਼ ਦੀ ਪਾਲਣਾ ਕੀਤੀ ਜਾ ਰਹੀ ਹੈ।
ਇਕਾਂਤਵਾਸ ਕੀਤੇ ਗਏ ਲੋਕਾਂ ਦੀ ਲਗਾਤਾਰ ਨਿਗਰਾਨੀ ਹੋ ਰਹੀ ਹੈ ਅਤੇ ਸਿਹਤ ਸਹੂਲਤਾਂ ਲੈਣ ਲਈ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਮਰੀਜਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਆਪਸੀ ਦੂਰੀ ਬਣਾਈ ਰੱਖਣਾ, ਵਾਰ ਵਾਰ ਹੱਥ ਧੋਣ ਆਦਿ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਵਲੋਂ ਜਿਲ•ੇ ਵਿੱਚ ਨਸ਼ਿਆ ਵਿਰੁੱਧ ਜਾਗਰੂਕਤਾ ਲਿਆਉਣ ਦੀ ਚਲਾਈ ਗਈ ਵਿਸੇਸ਼ ਮੁਹਿੰਮ ਦੇ ਤਹਿਤ ਆਂਗਣਵਾੜੀ ਵਰਕਰ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾ ਨੂੰ ਜਦੋਂ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਦੇ ਹਨ ਤਾਂ ਉਹਨਾਂ ਵਲੋਂ ਇਸਦੇ ਨਾਲ ਹੀ ਨਸ਼ਿਆ ਦੇ ਖਾਤਮੇ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰ ਇਸ ਸਮੇਂ ਆਪਣੀ ਨਿਯਮਤ ਡਿਊਟੀ ਕਰ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਮਾਹਾਂਮਾਰੀ ਵੀ ਜਾਗਰੂਕ ਕਰਦੇ ਹਨ ਉਹਨਾਂ ਵਲੋਂ ਜਿਥੇ ਵਧੀਕ ਪੋਸ਼ਟਿਕ ਅਹਾਰ ਦੀ ਵੰਡ ਕੀਤੀ ਜਾ ਰਹੀ ਹੈ ਉਥੇ ਕਿਸ਼ੋਰੀਆਂ ਨੂੰ ਸੈਨੇਟਰੀ ਨੈਪਕਿੰਨ ਵੀ ਵੰਡੇ ਜਾ ਰਹੇ ਹਨ। ਇਹ ਆਂਗਣਵਾੜੀ ਵਰਕਰ ਲੋਕਕਾਂ ਨੂੰ ਮਾਸਕ ਪਾਉÎਣ, ਸਮਾਜਿਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਲਈ ਪ੍ਰੇਰਿਤ ਕਰਨ ਦੇ ਨਾਲ ਨਸ਼ਿਆ ਬਾਰੇ ਲੋਕਾਂ ਨੂੰ ਪਿੰਡਾਂ ਵਿੱਚ ਲਾਮਬੰਦ ਹੋਣ ਲਈ ਪ੍ਰੇਰਿਤ ਕਰਦੇ ਹਨ।
ਉਪ ਮੰਡਲ ਵਿੱਚ ਐਸ ਡੀ ਐਮ ਮੈਡਮ ਕਨੂ ਗਰਗ ਦੀ ਅਗਵਾਈ ਵਿੱਚ ਨਗਰ ਕੋਸ਼ਲ ਸ੍ਰੀ ਅਨੰਦਪੁਰ ਸਾਹਿਬ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਲੋਕਾਂ ਨੂੰ ਕਰੋਨਾ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਨ ਦੇ ਲਈ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਆਪਣਾ ਆਲਾ ਦੁਆਲ ਸਾਫ ਰੱਖਣ ਲਈ ਪ੍ਰੇਰਿਤ ਕਰਦੇ ਹਨ। ਉਹਨਾਂ ਵਲੋਂ ਨਗਰ ਕੋਸ਼ਲ ਰਾਹੀ ਸ਼ਹਿਰ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ ਛਿੜਕਾ ਵੀ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੀ ਸਾਫ ਸਫਾਈ ਤੇ ਵਿਸੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਭ ਦੇ ਬਾਵਜੂਦ ਕਰੋਨਾ ਨੂੰ ਹਰਾਉਣ ਲਈ ਇਹ ਬੇਹੱਦ ਜਰੂਰੀ ਹੈ ਕਿ ਸਿਹਤ ਵਿਭਾਗ ਵਲੋਂ ਨਿਰਧਾਰਤ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।
—————————————————————–
ਤਸਵੀਰ:- ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਿਹਤ ਵਿਭਾਗ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰਾਂ ਵਲੋਂ ਕਰੋਨਾ ਹਰਾਉਣ ਦੀ ਕੀਤੀ ਜਾ ਰਹੇ ਉਪਰਾਲਿਆਂ ਦੇ ਦ੍ਰਿਸ਼।